ਪੰਜਾਬ

ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਵੱਡੇ ਫ਼ਰਕ ਨਾਲ ਜਿੱਤ ਕੀਤੀ ਦਰਜ

ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਵੱਡੇ ਫ਼ਰਕ ਨਾਲ ਜਿੱਤ ਕੀਤੀ ਦਰਜ,

ਜਗਰਾਉਂ 10 ਮਾਰਚ ( ਪਰਮਜੀਤ ਸਿੰਘ ਗਰੇਵਾਲ ) ਵਿਧਾਨ ਸਭਾ ਹਲਕਾ ਦੇ ਜੋ ਨਤੀਜੇ ਆਏ ਹਨ ਉਸ ਵਿਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ । ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ । ਇੱਥੇ ਦੱਸਣਯੋਗ ਹੈ ਕਿ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਐਸ ਆਰ ਕਲੇਰ ਨੂੰ ਲਗਭਗ 25428 ਵੋਟਾਂ , ਕਾਂਗਰਸ ਪਾਰਟੀ ਦੇ ਉਮੀਦਵਾਰ ਜੱਗਾ ਹਿੱਸੋਵਾਲ ਨੂੰ ਲਗਭਗ 20643 ਵੋਟਾਂ , ਬੀਜੇਪੀ ਦੇ ਉਮੀਦਵਾਰ ਕੁੰਵਰ ਨਰਿੰਦਰ ਸਿੰਘ ਨੂੰ ਲਗਭਗ 4600 ਵੋਟਾਂ ਮਿਲੀਆਂ । ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਲਗਭਗ 64749 ਵੋਟਾਂ ਪ੍ਰਾਪਤ ਕਰਕੇ 39321 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ । ਐੱਸ ਡੀ ਐੱਮ ਵਿਕਾਸ ਹੀਰਾ ਨੇ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ । ਇਕ ਵੱਡੇ ਕਾਫਲੇ ਦੇ ਰੂਪ ਵਿੱਚ ਬੀਬੀ ਸਰਬਜੀਤ ਕੌਰ ਮਾਣੂੰਕੇ ਜਗਰਾਓਂ ਵੱਲ ਨੂੰ ਰਵਾਨਾ ਹੋਏ । ਜਗਰਾਉਂ ਪਹੁੰਚਦੇ ਹੀ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ।

ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਕੀਤਾ ਭਰਵਾਂ ਸਵਾਗਤ

ਵੱਡੇ ਕਾਫਲੇ ਦੇ ਰੂਪ ਵਿਚ ਜਗਰਾਉਂ ਪਹੁੰਚਦੇ ਹੀ ਬੀਬੀ ਸਰਬਜੀਤ ਕੌਰ ਮਾਣੂਕੇ ਦਾ ਜਗਰਾਉਂ ਵੈੱਲਫੇਅਰ ਸੋਸਾਇਟੀ ਵੱਲੋਂ ਫੁੱਲਾਂ ਨਾਲ ਸਵਾਗਤ ਕੀਤਾ ਗਿਆ । ਜਗਰਾਉਂ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਨੇ ਮੈਡਮ ਸਰਵਜੀਤ ਕੌਰ ਮਾਣੂਕੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਸੋਸਾਇਟੀ ਦੇ ਹੋਰਨਾਂ ਮੈਂਬਰਾਂ ਨੇ ਮੈਡਮ ਦਾ ਮੂੰਹ ਮਿੱਠਾ ਕਰਵਾਇਆ । ਇਸ ਮੌਕੇ ਸੋਸਾਇਟੀ ਰਜਿੰਦਰ ਕੁਮਾਰ ਜੈਨ , ਪ੍ਰਿੰਸੀਪਲ ਸਤੀਸ਼ ਸ਼ਰਮਾ ਡਾਇਰੈਕਟਰ ਡੀਏਵੀ ਕਾਲਜ, ਸ਼ਿਵ ਕੁਮਾਰ ਏ ਪੀ ਰਿਫਾਇਨਰੀ , ਰਾਜ ਕੁਮਾਰ ਭੱਲਾ, ਲੱਡੂ ਵਰਮਾ ਲੱਖਾ ਜਵੈਲਰਜ਼, ਡਾ ਨਰਿੰਦਰ ਸਿੰਘ ਬੀ ਕੇ ਗੈਸ , ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ ਮੌਜੂਦ ਸਨ

ਕੀ ਕਹਿਣਾ ਹੈ ਬੀਬੀ ਸਰਵਜੀਤ ਕੌਰ ਮਾਣੂਕੇ ਦਾ

ਵੱਡੀ ਲੀਡ ਨਾਲ ਜਿੱਤ ਦਰਜ ਕਰਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਜਗਰਾਓਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਸਵਾਗਤ ਸ਼ਹਿਰ ਵਾਸੀਆਂ ਨੇ ਫੁੱਲਾਂ ਨਾਲ ਕੀਤਾ । ਇਸ ਮੌਕੇ ਪਹਿਲਾਂ ਉਹ ਗੁਰਦੁਆਰਾ ਨਾਨਕਸਰ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ , ਇਸ ਤੋਂ ਬਾਅਦ ਉਨ੍ਹਾਂ ਨੇ ਜੈਨ ਸਮਾਜ ਉੱਪਰ ਜਾ ਕੇ ਮੱਥਾ ਟੇਕਿਆ ਉਪਰੰਤ ਪੂਰੇ ਸ਼ਹਿਰ ਦਾ ਚੱਕਰ ਲਗਾਇਆ ਅਤੇ ਲੋਕਾਂ ਦਾ ਧੰਨਵਾਦ ਕੀਤਾ । ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਜੋ ਜਿੱਤ ਹੋਈ ਹੈ ਉਹ ਮੇਰੀ ਇਕੱਲਿਆਂ ਦੀ ਜਿੱਤ ਨਹੀਂ ਸਗੋਂ ਆਮ ਲੋਕਾਂ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਜਾਣਗੇ । ਲੋਕਾਂ ਨੂੰ ਵਧੀਆ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਪਿਛਲੇ 72 ਸਾਲਾਂ ਤੋਂ ਦੋ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਚੰਗੀ ਤਰ੍ਹਾਂ ਲੁੱਟਿਆ ਹੈ । ਪਰ ਹੁਣ ਲੋਕਾਂ ਨੂੰ ਇਨ੍ਹਾਂ ਦੀਆਂ ਚਾਲਾਂ ਸਮਝ ਆ ਚੁੱਕੀਆਂ ਹਨ । ਇਸੇ ਕਰਕੇ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ । ਆਮ ਆਦਮੀ ਪਾਰਟੀ ਪੰਜਾਬ ਅੰਦਰ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ । ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਓਂ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ।