ਜਗਰਾਉਂ 25 ਸਤੰਬਰ( ਪਰਮਜੀਤ ਸਿੰਘ ਗਰੇਵਾਲ) ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਪੰਜਾਬ ਦੇ ਕਈ ਸੀਨੀਅਰ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਦੇ ਤਹਿਤ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਲਾਅ ਐਂਡ ਆਰਡਰ ਪੰਜਾਬ ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਉਹ ਏਡੀਜੀਪੀ ਬਠਿੰਡਾ ਰੇਂਜ, ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨਾਂ ਵੱਲੋਂ ਕੀਤੀਆਂ ਜਾ ਰਹੀਆਂ ਉਨਾਂ ਦੀਆਂ ਬੇਹਤਰ ਸੇਵਾਵਾਂ ਦੇ ਮੱਦੇਨਜ਼ਰ ਉਹਨਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇੱਥੇ ਇਹ ਗੱਲ ਦੱਸਣ ਯੋਗ ਹੈ ਕਿ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਪੰਜਾਬ ਦੇ ਇੱਕ ਇਮਾਨਦਾਰ, ਤਜੁਰਬੇਕਾਰ ਅਤੇ ਪੰਜਾਬ ਪੁਲਿਸ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਫਸਰ ਹਨ। ਉਹ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ। ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕਿਸੇ ਨੂੰ ਆਗਿਆ ਨਹੀਂ। ਉਹਨਾਂ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਸਮਾਜ ਵਿਰੋਧੀ ਅੰਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਹਨਾਂ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇ ਅਤੇ ਪਬਲਿਕ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਹਨਾਂ ਕਿਹਾ ਕਿ ਥਾਣਿਆਂ ਵਿੱਚ ਇਨਸਾਫ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਾ ਮੁੜਨਾ ਪਵੇ
ਫੋਟੋ: ਲਾਲੀ ਰਾਊਵਾਲ