ਜਗਰਾਉਂ 26 ਸਤੰਬਰ (ਪਰਮਜੀਤ ਸਿੰਘ ਗਰੇਵਾਲ) ਪੰਜਾਬ ਸਰਕਾਰ ਦੁਆਰਾ ਕੀਤੀਆਂ ਬਦਲੀਆਂ ਦੇ ਤਹਿਤ ਏਡੀਸੀ ਕੁਲਪ੍ਰੀਤ ਸਿੰਘ ਨੇ ਜਗਰਾਉਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਮੈਡਮ ਪੂਨਮ ਸਿੰਘ ਇਸ ਅਹੁਦੇ ਤੇ ਸੇਵਾ ਨਿਭਾ ਰਹੇ ਸਨ। ਏਡੀਸੀ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਉਹਨਾਂ ਦੀ ਮੁੱਖ ਤਰਜੀਹ ਸੂਬਾ ਸਰਕਾਰ ਦੀਆਂ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨਾ ਹੋਵੇਗਾ।। ਉਹਨਾਂ ਕਿਹਾ ਕਿ ਉਹਨਾਂ ਦਾ ਮੁੱਖ ਕੰਮ ਸਾਫ, ਪ੍ਰਭਾਵੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਤੇ ਵੀ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਕਿਹਾ ਕਿ ਪ੍ਰਸ਼ਾਸਨ ਤੋਂ ਇਨਸਾਫ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਮੁੜਨਾ ਪਵੇਗਾ। ਅਹੁਦਾ ਸੰਭਾਲਣ ਸਮੇਂ ਸਮੂਹ ਸਟਾਫ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨਾਂ ਨੂੰ ਜੀ ਆਇਆ ਆਖਿਆ। ਆਪਣੇ ਸਟਾਫ ਨਾਲ ਮੁਢਲੀ ਮੀਟਿੰਗ ਦੇ ਦੌਰਾਨ ਏਡੀਸੀ ਕੁੱਲਪ੍ਰੀਤ ਸਿੰਘ ਨੇ ਉਹਨਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਉਹਨਾਂ ਕਿਹਾ ਕਿ ਦਫਤਰ ਅੰਦਰ ਪਬਲਿਕ ਨੂੰ ਉਹਨਾਂ ਦਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
Check Also
ਸਮਾਜ ਸੇਵੀ ਗੁਰਿੰਦਰ ਸਿੰਘ ਸਿੱਧੂ ਨੇ ਬੁੱਟੇ ਲਗਾ ਕੇ ਅਪਣਾ ਜਨਮਦਿਨ ਮਨਾਇਆ.
ਸਮਾਜ ਸੇਵੀ ਗੁਰਿੰਦਰ ਸਿੰਘ ਸਿੱਧੂ ਨੇ ਬੁੱਟੇ ਲਗਾ ਕੇ ਅਪਣਾ ਜਨਮਦਿਨ ਮਨਾਇਆ. ਜਗਰਾਉਂ..27 …