[ad_1]
Raw Mango benefits: ਕੱਚੇ ਅੰਬ ਜਾਂ ਕੈਰੀ ਦਾ ਨਾਮ ਸੁਣਦੇ ਹੀ ਸਾਰੇ ਲੋਕਾਂ ਦੇ ਮੂੰਹ ‘ਚ ਪਾਣੀ ਆਉਣ ਲੱਗ ਜਾਂਦਾ ਹੈ। ਗਰਮੀ ਦੇ ਮੌਸਮ ਤੋਂ ਭਾਵ ਅੰਬ ਦਾ ਮੌਸਮ। ਗਰਮੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਜ਼ਾਰ ਅਤੇ ਸਬਜ਼ੀ ਮੰਡੀ ‘ਚ ਖੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਮਨ ਲਲਚਾ ਜਾਂਦਾ ਹੈ। ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ‘ਚ ਕੱਚੇ ਅੰਬਾਂ ਦੀ ਚਟਨੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ‘ਚ ਨਾ ਸਿਰਫ ਖੱਟਾ-ਮਿੱਠਾ ਕੱਚੇ ਅੰਬਾਂ ਦੀ ਕੈਰੀ ਸੁਆਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ‘ਚ ਖੂਬ ਫਾਇਦੇਮੰਦ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ‘ਚ ਵਿਟਾਮਿਨ-ਸੀ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਫਾਇਦੇ ਹੁੰਦੇ ਹਨ…

- ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ, ਜਿਸ ਨੂੰ ਅਸੀਂ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖੂਨ ਆਉਣਾ, ਮੁੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ।
- ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
- ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ‘ਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।
- ਆਯੁਰਵੇਦ ਮੁਤਾਬਕ ਕੱਚੇ ਅੰਬ ਦੇ ਸੇਵਨ ਨਾਲ ਸਰੀਰ ਵਿਚ ਠੰਢਕ ਬਣੀ ਰਹਿੰਦੀ ਹੈ। ਕੱਚੀ ਕੈਰੀ ਵਿਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ ਨਾਲ ਹੀ ਇਹ ਦਿਲ ਦੀ ਬੀਮਾਰੀ ਅਤੇ ਕੈਂਸਰ ਤੋਂ ਵੀ ਸਰੀਰ ਦੀ ਰੱਖਿਆ ਵੀ ਕਰਦਾ ਹੈ।
- ਪਿੱਤ ਲਈ ਇਹ ਬਹੁਤ ਹੀ ਚੰਗਾ ਉਪਾਅ ਹੈ। ਸਗੋਂ ਇਸ ‘ਚ ਕੁਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਤੁਹਾਨੂੰ ਸੂਰਜ ਦੇ ਪ੍ਰਭਾਵ ਤੋਂ ਬਚਾਉਂਦੇ ਹਨ।
- ਗਰਭਵਤੀ ਔਰਤਾਂ ਨੂੰ ਆਚਾਰ ਜਾਂ ਹੋਰ ਕੁਝ ਖੱਟਾ ਖਾਣ ਦਾ ਮਨ ਕਰਦਾ ਹੈ। ਇਸ ਲਈ ਕੱਚੇ ਹਰੇ ਅੰਬ ਨਾਲ ਉਨ੍ਹਾਂ ਦੀ ਸਰੀਰਕ ਥਕਾਵਟ ਵੀ ਦੂਰ ਹੋ ਜਾਂਦੀ ਹੈ।
- ਕੱਚਾ ਅੰਬ ਸਰੀਰ ਨੂੰ ਰੋਗਾਂ ਪ੍ਰਤੀਰੋਧਕ ਸਮਰਥਾ ਮਤਲਬ ਇਮਿਊਨਿਟੀ ਨੂੰ ਵਧਾਉਂਦਾ ਹੈ। ਨਾਲ ਹੀ ਇਹ ਸਾਨੂੰ ਰੋਗਾਂ ਨਾਲ ਲੜਣ ਦੀ ਤਾਕਤ ਵੀ ਦਿੰਦਾ ਹੈ।
- ਅੰਬ ‘ਚ ਉੱਚ ਮਾਤਰਾ ‘ਚ ਫਾਈਬਰ ਮੌਜੂਦ ਹੁੰਦੇ ਹਨ ਜੋ ਸਾਡੇ ਸਰੀਰ ‘ਚੋਂ ਫਾਲਤੂ ਚਰਬੀ ਨੂੰ ਦੂਰ ਕਰਦਾ ਹੈ। ਨਾਲ ਹੀ ਇਸ ‘ਚ ਖੰਡ ਦੀ ਮਾਤਰਾ ਵੀ ਘੱਟ ਹੀ ਮੌਜੂਦ ਹੁੰਦੀ ਹੈ ਜਿਸ ਨਾਲ ਭਾਰ ਵੀ ਨਹੀਂ ਵਧਦਾ।
- ਕੱਚਾ ਅੰਬ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੁੰਦਾ ਹੈ। ਸ਼ੂਗਰ ਲੇਵਲ ਨੂੰ ਘੱਟ ਕਰਨ ਲਈ ਕੱਚੇ ਅੰਬ ਨੂੰ ਦਹੀਂ ਅਤੇ ਚੌਲਾਂ ਨਾਲ ਖਾ ਸਕਦੇ ਹੋ।
- ਕੱਚੇ ਅੰਬਾਂ ‘ਚ ਵਿਟਾਮਿਨ-ਸੀ ਕਾਫੀ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ, ਜੋ ਖੂਨ ‘ਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਅਸ਼ੁੱਧੀ ਨੂੰ ਦੂਰ ਕਰਨ ‘ਚ ਮਦਦਗਾਰ ਸਾਬਤ ਹੁੰਦਾ ਹੈ।
The post ਐਸੀਡਿਟੀ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦਾ ਹੈ ਕੱਚਾ ਅੰਬ ! appeared first on Daily Post Punjabi.
[ad_2]
Source link