ਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ
ਪੰਜਾਬ

ਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ

[ad_1]

ਵਾਇਰਸ ਦਾ ਕਰਕੇ ਸਾਰੀ ਦੁਨੀਆਂ ਵਿਚ ਪਾਬੰਦੀਆਂ ਦਾ ਦੌਰ ਚਲ ਰਿਹਾ ਹੈ। ਹਰੇਕ ਮੁਲਕ ਵਿਚ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ। ਇਸ ਕੋਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਲਈ ਪਰ ਇਹ ਕੋਰੋਨਾ ਹਜੇ ਵੀ ਰੁਕਦਾ ਹੋਇਆ ਨਜਰ ਨਹੀਂ ਆ ਰਿਹਾ। ਹੁਣ ਇੱਕ ਵੱਡੀ ਖਬਰ ਪੰਜਾਬੀਆਂ ਦੇ ਗੜ ਮੰਨੇ ਜਾਂਦੇ ਕਨੇਡਾ ਤੋਂ ਆ ਰਹੀ ਹੈ।

ਕੈਨੇਡਾ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦੇਸ਼ੀਆਂ ਦੀ ਯਾਤਰਾ ‘ਤੇ ਲਾਈ ਪਾਬੰਦੀ ਦੀ ਮਿਆਦ 31 ਅਕਤੂਬਰ ਤਕ ਵਧਾ ਦਿੱਤੀ ਹੈ। ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਸੀਂ ਅਮਰੀਕੀ ਨਾਗਰਿਕਾਂ ਨੂੰ ਛੱਡ ਕੇ ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ਵਿਚ ਆਉਣ ‘ਤੇ ਲਗਾਈ ਗਈ ਪਾਬੰਦੀ ਦੀ ਮਿਆਦ 31 ਅਕਤੂਬਰ ਤੱਕ ਵਧਾ ਰਹੇ ਹਾਂ। ਇੱਥੇ ਹੈ ਲੋ ਵੀ ਨ ਦਾ ਜਸ਼ਨ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਹੈ ਲੋ ਵੀ ਨ ਤੋਂ ਬਾਅਦ ਹੀ ਵਿਦੇਸ਼ੀਆਂ ਨੂੰ ਕੈਨੇਡਾ ਵਿਚ ਐਂਟਰੀ ਮਿਲਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ ਕੁਝ ਅਮਰੀਕੀ ਨਾਗਰਿਕਾਂ, ਸੰਘੀ ਸਰਕਾਰ ਵਲੋਂ ਇਜਾਜ਼ਤ ਪ੍ਰਾਪਤ ਕੀਤੇ ਅਸਥਾਈ ਵਿਦੇਸ਼ੀ ਕਾਮਿਆਂ ਤੇ ਡਿਪਲੋਮੈਟਾਂ ਅਤੇ ਜਹਾਜ਼ਾਂ ਦੇ ਕਰੂ ਮੈਂਬਰਾਂ ‘ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਇਲਾਵਾ ਬਾਕੀਆਂ ਨੂੰ ਇਹ ਨਿਯਮ ਮੰਨਣਾ ਪਵੇਗਾ।ਦੱਸ ਦਈਏ ਕਿ ਕੋਰੋਨਾ ਵਾਇਰਸ ਫੈਲਣ ਮਗਰੋਂ ਕੈਨੇਡਾ ਨੇ ਵਿਦੇਸ਼ੀ ਨਾਗਰਿਕਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਨੂੰ ਸਮੇਂ-ਸਮੇਂ ‘ਤੇ ਵਧਾਇਆ ਜਾ ਰਿਹਾ ਹੈ। ਇਸ ਸਮੇਂ ਇਸ ਪਾਬੰਦੀ ਨੂੰ ਵਧਾਉਣਾ ਇਸ ਲਈ ਵੀ ਜ਼ਰੂਰੀ ਸੀ ਕਿਉਂਕਿ ਕੈਨੇਡਾ ਦੇ ਕੁਝ ਸੂਬਿਆਂ ਵਿਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ।

The post ਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ appeared first on News 35 Media.

[ad_2]

Source link