[ad_1]
ਪੰਜਾਬ ਇਸ ਸਮੇਂ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲ ਦਾ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਪੰਜਾਬ ਦੇ ਬਜਾਰ ਬੰਦ ਪਏ ਹੋਏ ਹਨ ਸੜਕਾਂ ਦੇ ਆਵਾਜਾਈ ਬੰਦ ਪਈ ਹੋਈ ਹੈ। ਥਾਂ ਥਾਂ ਤੇ ਰੋਸ ਪ੍ਰਦਰਸ਼ਨ ਧਰਨੇ ਲਗ ਰਹੇ ਹਨ ਇਹਨਾਂ ਧਰਨਿਆਂ ਦੇ ਵਿਚ ਮਸ਼ਹੂਰ ਪੰਜਾਬੀ ਗਾਇਕ ਵੀ ਸ਼ਾਮਲ ਹੋ ਗਏ ਹਨ।
ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
The post ਕਿਸਾਨਾਂ ਦੇ ਨਾਲ ਧਰਨਿਆਂ ਤੇ ਡਟੇ ਇਹ appeared first on News 35 Media.
[ad_2]
Source link