ਪੰਜਾਬ

ਜਾਣੋ ਕੌਣ ਕਰੋ ਦੀਪ ਸਿੱਧੂ ਦੇ ਕੇਸ ਦੀ ਪੈਰਵਾਈ ਦੇਖੋ ਵੀਡੀਓ

ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਬਿਹਾਰ ਦੌੜਨ ਦੀ ਫਿਰਾਕ ਵਿਚ ਸੀ।  ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ। ਸਪੈਸ਼ਲ ਸੈਲ ਦੇ ਡੀ.ਸੀ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਦੀਪ ਸਿੱਧੂ ਨੂੰ ਸ਼ਾਮ 4 ਵਜੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਗਣਤੰਤਰ ਦਿਵਸ ’ਤੇ ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਅਦਾਕਾਰ ਦੀਪ ਸਿੱਧੂ ਅਤੇ 3 ਹੋਰਾਂ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਪੁਲਸ ਸੂਤਰਾਂ ਨੇ ਦੱਸਿਆ, ‘ਸਿੱਧੂ ਇਕ ਮਹਿਲਾ ਮਿੱਤਰ ਦੇ ਨਾਲ ਸੰਪਰਕ ਵਿਚ ਸੀ ਜੋ ਕੈਲੀਫੋਰਨੀਆ ਵਿਚ ਰਹਿੰਦੀ ਹੈ। ਉਹ ਵੀਡੀਓ ਬਣਾ ਕੇ ਉਸ ਨੁੰ ਭੇਜਦਾ ਸੀ ਅਤੇ ਉਹ ਸਿੱਧੂ ਦੇ ਫੇਸਬੁੱਕ ਅਕਾਊਂਟ ’ਤੇ ਉਨ੍ਹਾਂ ਅਪਲੋਡ ਕਰਦੀ ਸੀ।’