Breaking News

ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਸੰਭਾਲਿਆ ਅਹੁਦਾ 

ਜਗਰਾਉਂ 27 ਸਤੰਬਰ (ਪਰਮਜੀਤ ਸਿੰਘ ਗਰੇਵਾਲ) ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਦਾਖਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਡੀਐਸਪੀ (ਡਿਟੈਕਟਿਵ) ਫਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਅੰਦਰ ਕਾਨੂੰਨ ਵਿਵਸਥਾ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਥਾਣਿਆਂ ਅਤੇ ਦਫਤਰਾਂ ਅੰਦਰ ਪਬਲਿਕ ਨੂੰ ਬਣਨ ਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਨਸਾਫ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਮੁੜਨਾ ਪਵੇਗਾ। ਉਹਨਾਂ ਨਸ਼ਾ ਸਮਗਲਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਨ ਲਈ ਤਿਆਰ ਰਹੋ। ਉਹਨਾਂ ਇਹ ਗੱਲ ਜੋਰ ਦੇਖ ਕੇ ਆਖੀ ਕਿ ਪਬਲਿਕ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਹੀ – ਸਪਸ਼ਟ ਜਾਣਕਾਰੀ ਪੁਲਿਸ ਨੂੰ ਮੁਹਈਆ ਕਰਵਾਉਣੀ ਚਾਹੀਦੀ ਹੈ।

About admin

Check Also

ਸਮਾਜ ਸੇਵੀ ਗੁਰਿੰਦਰ ਸਿੰਘ ਸਿੱਧੂ ਨੇ ਬੁੱਟੇ ਲਗਾ ਕੇ ਅਪਣਾ ਜਨਮਦਿਨ ਮਨਾਇਆ.

ਸਮਾਜ ਸੇਵੀ ਗੁਰਿੰਦਰ ਸਿੰਘ ਸਿੱਧੂ ਨੇ ਬੁੱਟੇ ਲਗਾ ਕੇ ਅਪਣਾ ਜਨਮਦਿਨ ਮਨਾਇਆ.     ਜਗਰਾਉਂ..27 …

Leave a Reply

Your email address will not be published. Required fields are marked *