ਡੀਐਸਪੀ ਹਰਜਿੰਦਰ ਸਿੰਘ ਨੇ ਸੰਭਾਲਿਆ ਅਹੁਦਾ
ਜਗਰਾਉਂ 27 ਸਤੰਬਰ (ਪਰਮਜੀਤ ਸਿੰਘ ਗਰੇਵਾਲ,ਜਗਦੀਪ ਸਿੰਘ) ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਡੀਐਸਪੀ ਹਰਜਿੰਦਰ ਸਿੰਘ ਨੇ ਰਾਏਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਏ ਸੀ ਪੀ ਸਬ ਡਿਵੀਜ਼ਨ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਅੰਦਰ ਕਾਨੂੰਨ ਵਿਵਸਥਾ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਥਾਣਿਆਂ ਅਤੇ ਦਫਤਰਾਂ ਅੰਦਰ ਪਬਲਿਕ ਨੂੰ ਬਣਨ ਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਨਸਾਫ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਮੁੜਨਾ ਪਵੇਗਾ। ਉਹਨਾਂ ਨਸ਼ਾ ਸਮਗਲਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਨ ਲਈ ਤਿਆਰ ਰਹੋ। ਉਹਨਾਂ ਇਹ ਗੱਲ ਜੋਰ ਦੇਖ ਕੇ ਆਖੀ ਕਿ ਪਬਲਿਕ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਹੀ – ਸਪਸ਼ਟ ਜਾਣਕਾਰੀ ਪੁਲਿਸ ਨੂੰ ਮੁਹਈਆ ਕਰਵਾਉਣੀ ਚਾਹੀਦੀ ਹੈ।