Healthy Punjab Health Center
ਪੰਜਾਬ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਲਈ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ : ਬਲਬੀਰ ਸਿੰਘ ਸਿੱਧੂ

[ad_1]

Healthy Punjab Health Center : ਚੰਡੀਗੜ੍ਹ, 14 ਅਪ੍ਰੈਲ : ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰ੍ਹੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਹਨ।

Healthy Punjab Health Center
Healthy Punjab Health Center

ਪ੍ਰਮੁੱਖ ਸਕੱਤਰ ਸਿਹਤ ਸ਼੍ਰੀ ਹੁਸਨ ਲਾਲ ਨੇ ਕਿਹਾ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਥੇ ਲੱਗਭਗ 56.3 ਲੱਖ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ ਹਨ।ਮਿਸ਼ਨ ਡਾਇਰੈਕਟਰ ਐਨਐਚਐਮ ਸ਼੍ਰੀ ਕੁਮਾਰ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫ਼ਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਡਾ. ਅਰੀਤ ਕੌਰ ਨੇ ਦੱਸਿਆ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰ੍ਹਾਂ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ।

ਇਹ ਵੀ ਦੇਖੋ : BIG BREAKING:ਪੰਜਾਬ ‘ਚ ਮੁੜ ਲੱਗੇਗਾ Lockdown ? 10ਵੀਂ-12ਵੀਂ ਦੀਆਂ ਪ੍ਰੀਖ਼ਿਆਵਾਂ ਹੋਣਗੀਆਂ ਮੁਲਤਵੀ ?

The post ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਲਈ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ : ਬਲਬੀਰ ਸਿੰਘ ਸਿੱਧੂ appeared first on Daily Post Punjabi.

[ad_2]

Source link