ਪੰਜਾਬ

ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੀ ਖੈਰ ਨਹੀਂ– ਡੀ ਐੱਸ ਪੀ ਗੁਰਬਿੰਦਰ ਸਿੰਘ

ਜਗਰਾਉਂ ਟ੍ਰੈਫਿਕ ਪੁਲੀਸ ਨੇ ਕੱਸਿਆ ਸ਼ਿਕੰਜਾ

ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੀ ਖੈਰ ਨਹੀਂ– ਡੀ ਐੱਸ ਪੀ ਗੁਰਬਿੰਦਰ ਸਿੰਘ

ਜਗਰਾਉਂ 13 ਮਾਰਚ (ਪਰਮਜੀਤ ਸਿੰਘ ਗਰੇਵਾਲ, ਜਗਦੀਪ ਸਿੰਘ ਸੱਗੂ ) ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ ਐੱਸ ਪੀ ਕੇਤਨ ਪਾਟਿਲ ਬਲੀਰਾਮ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ ਐੱਸ ਪੀ ਟ੍ਰੈਫਿਕ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਜਗਰਾਉਂ ਟ੍ਰੈਫਿਕ ਇੰਚਾਰਜ ਜਰਨੈਲ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਜਗਰਾਉਂ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਸੁਲਝਾਉਣ ਦੇ ਮੱਦੇਨਜ਼ਰ ਕਮਲ ਚੌਕ ਵਿਖੇ ਨਾਕਾਬੰਦੀ ਕੀਤੀ ਗਈ । ਜਿੱਥੇ ਉਨ੍ਹਾਂ ਵੱਲੋਂ ਪੀਲੀ ਲਾਈਨ ਤੋਂ ਬਾਹਰ ਖੜ੍ਹੀਆਂ ਗੱਡੀਆਂ ਨੂੰ ਲੋਕ ਲਗਾਏ ਗਏ ਉੱਥੇ ਹੀ ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ । ਇਸ ਮੌਕੇ ਡੀ ਐੱਸ ਪੀ ਗੁਰਬਿੰਦਰ ਸਿੰਘ ਨੇ ਕਿਹਾ ਜਗਰਾਉਂ ਵਿੱਚ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੇ ਸਲੰਸਰ ਜ਼ਬਤ ਕੀਤੇ ਜਾਣਗੇ ਅਤੇ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ । ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਕਿ ਉਹ ਆਪਣੇ ਗਾਹਕਾਂ ਨੂੰ ਸਮਝਾਉਣ ਕਿ ਗੱਡੀਆਂ ਪਾਰਕਿੰਗ ਵਾਲੀ ਥਾਂ ਤੇ ਹੀ ਖੜ੍ਹੀਆਂ ਕਰਕੇ ਆਉਣ । ਉਨ੍ਹਾਂ ਕਿਹਾ ਕਿ ਟਰੈਫਿਕ ਦੀ ਸਮੱਸਿਆ ਨੂੰ ਸੁਲਝਾਉਣ ਲਈ ਪਬਲਿਕ ਨੂੰ ਵੀ ਪੁਲਸ ਦਾ ਸਾਥ ਦੇਣਾ ਚਾਹੀਦਾ ਹੈ ।