Breaking News

‘ਯੁੱਧ ਨਸ਼ਿਆਂ ਵਿਰੁੱਧ’: ਸੈਮੀਨਾਰ ਦੌਰਾਨ ਏ.ਸੀ.ਪੀ. ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾ ਦਿਸ਼ਾਦੀਪ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨਾਰਥ ਕੈਂਪਸ ਮਕਸੂਦਾਂ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਏ.ਸੀ.ਪੀ. ਨਾਰਥ ਰਿਸ਼ਭ ਭੋਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਏ.ਸੀ.ਪੀ. ਰਿਸ਼ਭ ਭੋਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ, ਇਸ ਲਈ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਅੱਗੇ ਆਉਂਦਿਆਂ ਇਸ ਲੜਾਈ ਵਿੱਚ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।

ਨਸ਼ਾ ਛੁਡਾਊ ਕੇਂਦਰ ਜਲੰਧਰ ਤੋਂ ਸ਼ਾਮਲ ਹੋਏ ਡਾ. ਬੀਨੂ ਚੋਪੜਾ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਇਨ੍ਹਾਂ ਨੌਜਵਾਨਾਂ ਲਈ ਕਿੱਤਾ ਮੁਖੀ ਸਿਖ਼ਲਾਈ ਦਾ ਵੀ ਪ੍ਰਬੰਧ ਹੈ ਤਾਂ ਜੋ ਇਲਾਜ ਉਪਰੰਤ ਉਹ ਕਿੱਤਾ ਮੁਖੀ ਸਿਖ਼ਲਾਈ ਦਾ ਲਾਭ ਉਠਾ ਕੇ ਆਪਣੀ ਰੋਜ਼ੀ ਰੋਟੀ ਦਾ ਪ੍ਰਬੰਧ ਕਰ ਸਕਣ।

ਟੀਮ ਦਿਸ਼ਾਦੀਪ ਦੇ ਸੰਸਥਾਪਕ ਅਤੇ ਚੀਫ਼ ਲਾਇਨ ਐਸ ਐਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਹੈਲਪ ਲਾਈਨ 9779 100 200 ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ 98032-00980 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਕੱਤਰ ਜਨਰਲ ਸੁਰਿੰਦਰ ਭਾਰਤੀ, ਯੂਥ ਕੋਆਰਡੀਨੇਟਰ ਹਰਜੋਤ ਸ਼ਰਮਾ, ਪ੍ਰਿੰਸ ਨਿੰਜਾ ਅਤੇ ਪ੍ਰਿੰਸੀਪਲ ਅੰਜੂ ਸ਼ਰਮਾ ਦੀ ਅਗਵਾਈ ਵਿੱਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਅਤੇ ਪੰਜਾਬ ਲਈ ਇਸ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੁਕਤਾ ਫੈਲਾਉਣ ਦਾ ਪ੍ਰਣ ਲਿਆ।

About admin

Check Also

ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਚੰਡੀਗੜ੍ਹ, 9 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ …

Leave a Reply

Your email address will not be published. Required fields are marked *