Breaking News

ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੇ ਮਾਮਲੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ ਦਰਜ

ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੇ ਮਾਮਲੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ ਦਰਜ

ਜਲੰਧਰ, 10 ਅਪ੍ਰੈਲ : ਏ.ਡੀ.ਸੀ.ਪੀ-ਆਈ, ਜਲੰਧਰ, ਅਕਰਸ਼ੀ ਜੈਨ ਨੇ ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੀ ਦੇਰ ਰਾਤ ਵਾਪਰੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਅਤੇ ਤਿੰਨ ਲੋਕਾਂ ਦੇ ਗਰੁੱਪ ਵਿਚਕਾਰ ਝਗੜਾ ਹੋਇਆ ਸੀ। ਇਸ ਦੌਰਾਨ ਇਕ ਵਿਅਕਤੀ ਵਲੋਂ ਸ਼ਾਟ ਫਾਇਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਇਹ ਇਲਾਕਾ ਜੀ.ਆਰ.ਪੀ. ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਇਸ ਮਾਮਲੇ ਵਿੱਚ ਜੀਆਰਪੀ ਵੱਲੋਂ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੋਰ ਵੀ ਤਫਤੀਸ਼ ਕੀਤੀ ਜਾ ਰਹੀ ਹੈ।

About admin

Check Also

ਰਾਜ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਹੋਰ ਹੁਲਾਰਾ ਦੇਵੇਗਾ ਪ੍ਰੋਸੈਸਿੰਗ ਯੂਨਿਟ: ਆਸ਼ਿਕਾ ਜੈਨ

ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ …

Leave a Reply

Your email address will not be published. Required fields are marked *