[ad_1]
Black cardamom benefits: ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਮਸਾਲਿਆਂ ਦੇ ਰੂਪ ‘ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ‘ਚ ਮਦਦ ਕਰਦੀ ਹੈ।

- ਵੱਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ।
- ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
- ਵੱਡੀ ਇਲਾਇਚੀ ਨੂੰ ਰਾਈ ‘ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।
- ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ ‘ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ ‘ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।
- ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
- ਵੱਡੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ ‘ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
- ਵੱਡੀ ਇਲਾਇਚੀ ਵਾਲਾਂ ਨੂੰ ਲੰਮਾ, ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨਾ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ਵਿਚ ਐਂਟੀਆਕਸੀਡੇਂਟ ਗੁਣ ਹੁੰਦੇ ਹਨ, ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
- ਵੱਡੀ ਇਲਾਇਚੀ ਅਤੇ ਜਵੈਣ ਨੂੰ ਪਾਣੀ ‘ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ ‘ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
- ਮੋਟੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
- ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।
The post ਲਗਾਤਾਰ ਸਿਰ ਦਰਦ ਦੀ ਸਮੱਸਿਆ ਨੂੰ ਦੂਰ ਕਰਦੀ ਹੈ ਵੱਡੀ ਇਲਾਇਚੀ ! appeared first on Daily Post Punjabi.
[ad_2]
Source link