Breaking News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹੁਨਰ ਸਿਖ਼ਲਾਈ ਪ੍ਰਦਾਨ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਅਪਰਨਾ ਐਮ.ਬੀ. ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਈਆਂ ਜਾ ਰਹੀਆਂ ਹੁਨਰ ਵਿਕਾਸ ਟ੍ਰੇਨਿੰਗਾਂ ਦੀ ਮੈਪਿੰਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ, ਪੋਲੀਟੈਕਨਿਕ ਕਾਲਜਾਂ ਅਤੇ ਆਈ.ਟੀ.ਆਈਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਸਿਖ਼ਲਾਈ ਪ੍ਰਦਾਨ ਕਰਨ ਵਾਲੇ ਸਾਰੇ ਵਿਭਾਗਾਂ ਨੂੰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਟ੍ਰੇਨਿੰਗਾਂ ਦਾ ਲਾਭ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਿਖ਼ਲਾਈ ਪ੍ਰਦਾਨ ਕਰਨ ਵਿੱਚ ਜੇਕਰ ਕਿਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਉਸ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਨੂੰ ਸਕੂਲਾਂ ਵਿੱਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਡਾਟਾ ਸਮੂਹ ਵਿਭਾਗਾਂ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਦਿਆਰਥੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੁਨਰ ਸਿਖ਼ਲਾਈ ਦਾ ਲਾਭ ਦਿੱਤਾ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਸਹਾਇਕ ਕਮਿਸ਼ਨਰ (ਯੂ.ਟੀ.) ਨਵਦੀਪ ਸਿੰਘ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੋਲੀਟੈਕਨਿਕ ਕਾਲਜਾਂ ਅਤੇ ਆਈ.ਟੀ.ਆਈਜ਼ ਦੇ ਨੁਮਾਇੰਦੇ ਅਤੇ ਡੀ.ਪੀ.ਐਮ.ਯੂ. ਜਲੰਧਰ ਦਾ ਸਟਾਫ਼ ਮੌਜੂਦ ਸੀ।

About admin

Check Also

ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਚੰਡੀਗੜ੍ਹ, 9 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ …

Leave a Reply

Your email address will not be published. Required fields are marked *