ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ
ਪੰਜਾਬ

ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ

[ad_1]

ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਕਾਲ ਵਿਚ ਬੱਚਿਆਂ ਦੇ ਸਕੂਲ ਬੰਦ ਪਏ ਹੋਏ ਹਨ ਅਤੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਈ ਕਰਾਈ ਜਾ ਰਹੀ ਹੈ। ਹੁਣ ਉਮੀਦ ਜਤਾਈ ਜਾ ਰਹੀ ਹੈ ਕੇ ਆਉਣ ਵਾਲੇ ਸਮੇਂ ਚ ਸ਼ਾਇਦ ਸਕੂਲਾਂ ਨੂੰ ਜਲਦੀ ਖੋਲ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਖੁਸ਼ਖਬਰੀ ਵਿਦਿਆਰਥੀਆਂ ਦੇ ਲਈ ਆ ਰਹੀ ਹੈ। ਇਹ ਖਬਰ 12 ਵੀਂ ਕਲਾਸ ਦੇ ਵਿਦਿਆਰਥੀਆਂ ਦੇ ਲਈ ਆ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2020 ‘ਚ ਆਯੋਜਿਤ ਸੀਨੀਅਰ ਸੈਕੰਡਰੀ (12ਵੀਂ) ਦੀ ਪ੍ਰੀਖਿਆ ‘ਚ 78 ਫ਼ੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਪ੍ਰੀਖਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ।

ਅਜਿਹੇ ਵਿਦਿਆਰਥੀ ਕੇਂਦਰੀ ਸਿੱਖਿਆ ਮੰਤਰਾਲਾ (ਕੇਂਦਰੀ ਮਨੁੱਖੀ ਸੰਸਾਧਨ ਮੰਤਰਾਲਾ), ਨਵੀਂ ਦਿੱਲੀ ਵੱਲੋਂ ਅਦਾ ਕੀਤੇ ਜਾਣ ਵਾਲੇ ਵਜ਼ੀਫੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰਾਲਾ, ਨਵੀਂ ਦਿੱਲੀ ਵੱਲੋਂ ਲਾਗੂ ਇਹ ਸਕੀਮ ਸਿਰਫ ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਇਸ ਸਕੀਮ ਤਹਿਤ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਭਰੇ ਜਾਣ ਵਾਲੇ ਬੈਂਕ ਖਾਤਿਆਂ ਦਾ ਲਿੰਕ, ਆਧਾਰ ਕਾਰਡ ਨੰਬਰ ਨਾਲ ਹੋਣਾ ਜ਼ਰੂਰੀ ਹੈ।

The post ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ appeared first on News 35 Media.

[ad_2]

Source link