[ad_1]
Kiwi health benefits: ਗਰਮੀਆਂ ਦੇ ਮੌਸਮ ‘ਚ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦਾ ਹੈ। ਤਾਂ ਜੋ ਡੀਹਾਈਡਰੇਸ਼ਨ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸਦੇ ਲਈ ਡੇਲੀ ਡਾਇਟ ‘ਚ ਕੀਵੀ ਫਲ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ। ਇਸ ‘ਚ ਵਿਟਾਮਿਨ ਸੀ ਅਤੇ ਈ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ, ਐਂਟੀ-ਇੰਫਲਾਮੇਟਰੀ ਅਤੇ ਚਿਕਿਤਸਕ ਗੁਣ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ 1 ਕੀਵੀ ਦਾ ਸੇਵਨ ਕਰਨਾ ਲਾਭਕਾਰੀ ਮੰਨਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦਿਆਂ ਬਾਰੇ…

ਡੇਂਗੂ ‘ਚ ਫਾਇਦੇਮੰਦ: ਡੇਂਗੂ ਦੇ ਮਰੀਜ਼ਾਂ ਨੂੰ ਕੀਵੀ ਦਾ ਸੇਵਨ ਕਰਨ ਨਾਲ ਜਲਦੀ ਠੀਕ ਹੋਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਖੂਨ ‘ਚ ਘੱਟ ਰਹੇ ਪਲੇਟਲੇਟ ਨੂੰ ਵਧਾਉਣ ‘ਚ ਵੀ ਕੀਵੀ ਨੂੰ ਲਾਭਕਾਰੀ ਮੰਨਿਆ ਜਾਂਦਾ ਹੈ। ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ। ਅਜਿਹੇ ‘ਚ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਨਾਲ ਹੀ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

ਸਟ੍ਰੋਕ ਅਤੇ ਹਾਰਟ ਅਟੈਕ ਦੇ ਖ਼ਤਰੇ ਨੂੰ ਕਰੇ ਘੱਟ: ਰੋਜ਼ਾਨਾ 1 ਕੀਵੀ ਦਾ ਸੇਵਨ ਕਰਨ ਨਾਲ ਬਲੱਡ ਕਲੋਟਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਸਟ੍ਰੋਕ ਅਤੇ ਹਾਰਟ ਅਟੈਕ ਆਉਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਨਿਯਮਤ ਤੌਰ ‘ਤੇ ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਗੈਸ, ਐਸਿਡਿਟੀ, ਬਦਹਜ਼ਮੀ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਸਹਾਇਤਾ ਕਰਦਾ ਹੈ। ਆਪਣੇ ਵਧੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਅਸਲ ‘ਚ ਕੀਵੀ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਵਾਲਾ ਫ਼ਲ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ।

ਮੌਸਮੀ ਬਿਮਾਰੀਆਂ ਤੋਂ ਬਚਾਅ: ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ, ਜ਼ੁਕਾਮ, ਬੁਖਾਰ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਫਾਇਦੇਮੰਦ ਹੁੰਦੀਆਂ ਹਨ। ਅਜਿਹੇ ‘ਚ ਵਿਟਾਮਿਨ ਸੀ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਸਾਹ ਪ੍ਰਕ੍ਰਿਆ ਸਹੀ ਤਰ੍ਹਾਂ ਕੰਮ ਕਰਦੀ ਹੈ। ਅਜਿਹੇ ‘ਚ ਇਹ ਅਸਥਮਾ ਹੋਣ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਨਲਹਿ ਇਸ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਪ੍ਰੈਗਨੈਂਸੀ ‘ਚ ਸੇਵਨ ਲਾਭਕਾਰੀ ਹੁੰਦਾ ਹੈ। ਇਸ ‘ਚ ਮੌਜੂਦ ਫੋਲੇਟ, ਵਿਟਾਮਿਨ ਸੀ ਸਰੀਰ ‘ਚ ਆਇਰਨ ਦੀ ਕਮੀ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਗਰਭਪਾਤ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
The post ਵੱਡੇ ਕੰਮ ਦਾ ਹੈ ਇਹ ਛੋਟਾ ਜਿਹਾ ਫ਼ਲ, ਰੋਜ਼ਾਨਾ ਸੇਵਨ ਕਰਨ ਨਾਲ ਮਿਲਣਗੇ ਇਹ 8 ਫ਼ਾਇਦੇ appeared first on Daily Post Punjabi.
[ad_2]
Source link