[ad_1]
Honey water benefits: ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦੀ ਹੁੰਦਾ ਹੈ। ਤੁਸੀਂ ਜਾਣਦੇ ਹੀ ਹੋਵੋਗੇ ਕਿ ਸ਼ਹਿਦ ਸਰੀਰ ‘ਚ ਦਵਾਈ ਦਾ ਕੰਮ ਕਰਦਾ ਹੈ। ਸ਼ਹਿਦ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਹ ਸਾਰੇ ਤੱਤ ਤੁਹਾਨੂੰ ਸਿਹਤਮੰਦ ਬਣਾ ਕੇ ਰੱਖਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਹੋਰ ਫ਼ਾਇਦੇ….

- ਜੇ ਤੁਸੀਂ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਹਿਦ ਵਾਲਾ ਪਾਣੀ ਪਿਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਕਾਬੂ ‘ਚ ਰਹਿੰਦਾ ਹੈ।
- ਸ਼ਹਿਦ ਸਰੀਰ ਨੂੰ ਹਰ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ। ਇਸੇ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਵੀ ਇਸ ਦਾ ਸੇਵਨ ਕਰਨਾ ਚਾਹੀਦਾ।
- ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।
- ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਸ ਜੋੜਾਂ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ।
- ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।
- ਸ਼ਹਿਦ ਵਾਲੇ ਪਾਣੀ ‘ਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਬੀ. ਪੀ. ਨੂੰ ਕਾਬੂ ਕਰਨ ‘ਚ ਮਦਦ ਕਰਦੇ ਹਨ।
- ਰੋਜ਼ਾਨਾ ਸ਼ਹਿਦ ਵਾਲਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਸਰੀਰ ਨੂੰ ਭਰਪੂਰ ਮਾਤਰਾ ‘ਚ ਊਰਜਾ ਪ੍ਰਾਪਤ ਹੁੰਦੀ ਹੈ।
- ਸ਼ਹਿਦ ‘ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਮੂੰਹ ਸੰਬੰਧੀ ਪਰੇਸ਼ਾਨੀਆਂ ਨੂੰ ਖ਼ਤਮ ਕਰਦੇ ਹਨ।
- ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ , ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਮਦਦ ਕਰਦੀ ਹੈ। ਇਸ ਨੂੰ ਨਿਯਮਿਤ ਰੂਪ ‘ਚ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
- ਰੋਜ਼ਾਨਾ ਨਿਯਮਿਤ ਰੂਪ ‘ਚ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।
- ਸ਼ਹਿਦ ‘ਚ ਵਿਟਾਮਿਨ-ਸੀ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਊਰਜਾ ਪ੍ਰਦਾਨ ਕਰਦਾ ਹੈ।
The post ਸਰੀਰ ਦੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ ਗਰਮ ਪਾਣੀ ‘ਚ ਸ਼ਹਿਦ ਦਾ ਸੇਵਨ ! appeared first on Daily Post Punjabi.
[ad_2]
Source link