Saunth health benefits
ਪੰਜਾਬ

ਸਿਹਤ ਲਈ ਵਰਦਾਨ ਹੈ ਸੋਂਠ, ਬਹੁਤ ਬੀਮਾਰੀਆਂ ਤੋਂ ਮਿਲੇਗੀ ਰਾਹਤ

[ad_1]

Saunth health benefits: ਅਦਰਕ ਨੂੰ ਸੁਕਾ ਕੇ ਤਿਆਰ ਪਾਊਡਰ ਨੂੰ ਸੋਂਠ ਕਿਹਾ ਜਾਂਦਾ ਹੈ। ਇਸ ਦੀ ਤਾਸੀਰ ਗਰਮ ਹੋਣ ਨਾਲ ਸਰਦੀਆਂ ਵਿਚ ਇਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਵਿਟਾਮਿਨ ਏ, ਸੀ, ਫੈਟੀ ਐਸਿਡ, ਪੋਟਾਸ਼ੀਅਮ, ਜ਼ਿੰਕ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣ ਮੌਜੂਦ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਡੇਲੀ ਡਾਇਟ ਵਿੱਚ ਸ਼ਾਮਲ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਮੌਸਮੀ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਕੋਲੈਸਟ੍ਰੋਲ ਕੰਟਰੋਲ ਰਹਿਣ ਦੇ ਨਾਲ ਮਾਈਗਰੇਨ ਦੇ ਦਰਦ ਤੋਂ ਵੀ ਅਰਾਮ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…

Saunth health benefits
Saunth health benefits

ਕੋਲੇਸਟ੍ਰੋਲ ਕੰਟਰੋਲ: ਨਿਯਮਿਤ ਤੌਰ ‘ਤੇ ਸੋਂਠ ਦਾ ਸੇਵਨ ਕਰਨ ਨਾਲ ਕੋਲੇਸਟ੍ਰੋਲ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ‘ਚ ਦਿਲ ਸਿਹਤਮੰਦ ਰਹਿਣ ਦੇ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਚਿਕਿਤਸਕ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸੋਂਠ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਵੀ ਕੰਟਰੋਲ ‘ਚ ਰਹਿੰਦੀ ਹੈ। ਅਜਿਹੇ ‘ਚ ਖਾਸ ਤੌਰ ‘ਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਸੋਂਠ ਦਾ ਸੇਵਨ ਕਰਨ ਨਾਲ ਪਾਚਨ ਸ਼ਕਤੀ ਵਧਦੀ ਹੈ। ਇਸਦੇ ਨਾਲ ਹੀ ਤੁਹਾਨੂੰ ਪੇਟ ਵਿੱਚ ਦਰਦ, ਐਸਿਡਿਟੀ, ਬਦਹਜ਼ਮੀ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਨਾਲ ਮੈਟਾਬੋਲਿਕ ਰੇਟ ਵਧਦਾ ਹੈ। ਅਜਿਹੇ ‘ਚ ਭਾਰ ਵੀ ਕੰਟਰੋਲ ‘ਚ ਰਹਿੰਦਾ ਹੈ। ਤੁਸੀਂ ਇਸ ਨੂੰ ਚਾਹ ਜਾਂ ਦੁੱਧ ਵਿਚ ਮਿਲਾ ਕੇ ਵੀ ਪੀ ਸਕਦੇ ਹੋ।

Saunth health benefits
Saunth health benefits

ਮਾਈਗਰੇਨ ਦੇ ਦਰਦ ਤੋਂ ਛੁਟਕਾਰਾ: ਸਰਦੀਆਂ ਵਿਚ ਠੰਡੀ ਹਵਾ ਸਿਰ ‘ਤੇ ਲੱਗਣ ਕਾਰਨ ਅਸਹਿ ਦਰਦ ਹੁੰਦਾ ਹੈ। ਅਜਿਹੇ ‘ਚ ਸੋਂਠ ਲੈਣ ਨਾਲ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਵਿਚ ਮੌਜੂਦ ਪੌਸ਼ਟਿਕ ਤੱਤ, ਵਿਟਾਮਿਨ, ਆਇਰਨ ਆਦਿ ਸਰੀਰ ਵਿਚ ਬਲੱਡ ਸਰਕੂਲੇਸ਼ਨ ਵਧੀਆ ਕਰਨ ਦੇ ਨਾਲ ਦਿਮਾਗ ਵਿਚ ਸਹੀ ਮਾਤਰਾ ਵਿਚ ਆਕਸੀਜ਼ਨ ਪਹੁੰਚਾਉਣ ਦਾ ਕੰਮ ਕਰਦੇ ਹਨ। ਇੱਕ ਖੋਜ ਦੇ ਅਨੁਸਾਰ ਰੋਜ਼ਾਨਾ ਡਾਇਟ ਵਿੱਚ ਸੋਂਠ ਨੂੰ ਸ਼ਾਮਲ ਕਰਨ ਨਾਲ ਅਲਜ਼ਾਈਮਰਜ਼ ਦਾ ਖ਼ਤਰਾ ਘਟ ਹੋਣ ‘ਚ ਸਹਾਇਤਾ ਮਿਲਦੀ ਹੈ।

ਮਜ਼ਬੂਤ ​​ਇਮਿਊਨਿਟੀ: ਇਕ ਚੁਟਕੀ ਸੋਂਠ ਨੂੰ ਗੁਣਗੁਣੇ ਦੁੱਧ ਜਾਂ ਪਾਣੀ ਵਿਚ ਮਿਲਾ ਕੇ ਪੀਣ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਮੋਸਮੀ ਸਰਦੀ, ਖੰਘ, ਜ਼ੁਕਾਮ ਆਦਿ ਮੁਸੀਬਤਾਂ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨੂੰ ਸ਼ਹਿਦ ਦੇ ਨਾਲ ਵੀ ਖਾਧਾ ਜਾ ਸਕਦਾ ਹੈ। ਅਧਿਐਨ ਦੇ ਅਨੁਸਾਰ ਸੁੱਕੇ ਅਦਰਕ ਭਾਵ ਸੋਂਠ ਵਿੱਚ ਚਿਕਿਤਸਕ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਤੋਂ ਤਿਆਰ ਚਾਹ ਕੁਦਰਤੀ ਦਰਦ ਨਿਵਾਰਕ ਦਾ ਕੰਮ ਕਰਦੀ ਹੈ। ਇਸ ਦੇ ਸੇਵਨ ਨਾਲ ਸਿਰਦਰਦ ਅਤੇ ਮਾਹਵਾਰੀ ਵਿਚ ਪੇਟ ਦਰਦ ਤੋਂ ਰਾਹਤ ਮਿਲਦੀ ਹੈ।

ਪ੍ਰੈਗਨੈਂਸੀ ‘ਚ ਫ਼ਾਇਦੇਮੰਦ: ਸੋਂਠ ਦੀ ਤਾਸੀਰ ਗਰਮ ਹੁੰਦੀ ਹੈ। ਅਜਿਹੇ ‘ਚ ਗਰਭਵਤੀ ਔਰਤਾਂ ਨੂੰ ਇਸ ਤੋਂ ਤਿਆਰ ਲੱਡੂ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਇਸ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ ਮੋਰਨਿੰਗ ਸਿਕਨੈੱਸ, ਉਲਟੀਆਂ ਅਤੇ ਘਬਰਾਹਟ ਤੋਂ ਰਾਹਤ ਮਿਲਦੀ ਹੈ। ਧਿਆਨ ਦਿਓ, ਇਸ ਦੇ ਜ਼ਿਆਦਾ ਸੇਵਨ ਨਾਲ ਛਾਤੀ ‘ਚ ਜਲਣ ਅਤੇ ਪਾਚਨ ਤੰਤਰ ਕਮਜ਼ੋਰ ਹੋ ਸਕਦਾ ਹੈ। ਅਜਿਹੇ ‘ਚ ਤੁਹਾਨੂੰ ਦਸਤ ਦੀ ਸ਼ਿਕਾਇਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post ਸਿਹਤ ਲਈ ਵਰਦਾਨ ਹੈ ਸੋਂਠ, ਬਹੁਤ ਬੀਮਾਰੀਆਂ ਤੋਂ ਮਿਲੇਗੀ ਰਾਹਤ appeared first on Daily Post Punjabi.

[ad_2]

Source link