[ad_1]
Mishri Health benefits: ਗੁਣਾਂ ਦੇ ਖਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ‘ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਈ ਲੋਕ ਅਜਿਹੇ ਵੀ ਹਨ, ਜੋ ਮਿਸ਼ਰੀ ਦੀ ਵਰਤੋਂ ਮਾਊਥ ਫ੍ਰੈਸ਼ਨਰ ਦੇ ਤੌਰ ‘ਤੇ ਕਰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ।

- ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ‘ਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਗਰਮੀਆਂ ‘ਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।
- ਮੂੰਹ ‘ ਛਾਲੇ ਹੋਣ ‘ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ‘ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।
- ਕੇਸਰ ਅਤੇ ਮਿਸ਼ਰੀ ਮਿਲਾ ਕੇ ਕੋਸੇ ਦੁੱਧ ਨਾਲ ਵਰਤੋਂ ਕਰੋ। ਇਸ ਤਰ੍ਹਾਂ ਕਰਨ ਨਾਲ ਸਰੀਰ ‘ਚ ਊਰਜਾ ਆਉਂਦੀ ਹੈ। ਜਿਸ ਨਾਲ ਸਰੀਰ ‘ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।
- ਨਕਸੀਰ ਫੱਟਣ ‘ਤੇ ਮਿਸ਼ਰੀ ਨੂੰ ਪਾਣੀ ‘ਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ।
- ਖਾਂਸੀ ਜਾਂ ਗਲਾ ਖਰਾਬ ਹੋਣ ਵਾਲੀ ਹਾਲਤ ‘ਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖ਼ਰਾਬ ਹੋਣ ‘ਤੇ ਜੋ ਗਲੇ ‘ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ ‘ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁੱਕੜਾ ਚੂਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ ‘ਚ ਖਾਂਸੀ ਦੂਰ ਹੋ ਜਾਵੇਗੀ।
- ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ‘ਚ ਮਿਲਾ ਕੇ ਲਗਾਉਣ ਨਾਲ ਵੀ ਹੱਥਾਂ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ।
- ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਬਿਨ੍ਹਾਂ ਕੁਝ ਕੀਤੇ ਥਕਾਵਟ ਮਹਿਸੂਸ ਹੁੰਦੀ ਹੈ, ਕਮਜ਼ੋਰੀ ਮਹਿਸੂਸ ਹੁੰਦੀ ਹੈ। ਕਈ ਲੋਕਾਂ ਨੂੰ ਚੱਕਰ ਵੀ ਆਉਂਦੇ ਹਨ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ‘ਚੋਂ ਲੰਘ ਰਹੇ ਹੋ ਤਾਂ ਰੋਜ਼ਾਨਾ ਮਿਸ਼ਰੀ ਦੀ ਵਰਤੋਂ ਜ਼ਰੂਰ ਕਰੋ।
- ਮਿਸ਼ਰੀ ਦਾ ਸੇਵਨ ਕਰਨ ਨਾਲ ਪਾਚਣ ਕਿਰਿਆ ਬਿਹਤਰ ਹੁੰਦੀ ਹੈ। ਮਿਸ਼ਰੀ ‘ਚ ਡਾਇਜੇਸਟਿਵ ਗੁਣ ਮੌਜੂਦ ਹੁੰਦੇ ਹਨ, ਜਿਸ ਨਾਲ ਖਾਣਾ ਜਲਦੀ ਅਤੇ ਆਸਾਨੀ ਨਾਲ ਪਚ ਜਾਂਦਾ ਹੈ। ਇਸ ਲਈ ਭੋਜਨ ਖਾਣ ਤੋਂ ਬਾਅਦ ਮਿਸ਼ਰੀ ਦੀ ਵਰਤੋਂ ਜ਼ਰੂਰ ਕਰੋ।
The post ਹੱਥਾਂ-ਪੈਰਾਂ ਦੀ ਜਲਣ ਨੂੰ ਦੂਰ ਕਰਨ ‘ਚ ਫ਼ਾਇਦੇਮੰਦ ਹੁੰਦੀ ਹੈ ਮਿਸ਼ਰੀ ! appeared first on Daily Post Punjabi.
[ad_2]
Source link