[ad_1]
High Blood Pressure foods: ਸਰੀਰ ਦੀਆਂ ਨਸਾਂ ‘ਤੇ ਖੂਨ ਦਾ ਦਬਾਅ ਵਧਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਇਸਦੇ ਮਰੀਜ਼ਾਂ ਨੂੰ ਇਸ ਨੂੰ ਕੰਟਰੋਲ ਕਰਨ ਲਈ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਲਈ ਆਓ ਅੱਜ ਅਸੀਂ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਕੁਝ ਹੈਲਥੀ ਫੂਡਜ਼ ਦੱਸਦੇ ਹਾਂ। ਇਨ੍ਹਾਂ ਨੂੰ ਖਾਣ ਨਾਲ ਸਿਹਤਮੰਦ ਰਹਿਣ ਨਾਲ ਗਰਮੀ ‘ਚ ਹੋ ਵਾਲੀਆਂ ਮੁਸੀਬਤਾਂ ਤੋਂ ਵੀ ਰਾਹਤ ਮਿਲੇਗੀ।

ਹਾਈਪਰਟੈਨਸ਼ਨ ਜਾਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਸਹਾਇਤਾ ਕਰਨਗੇ ਇਹ ਫੂਡਜ਼
ਜਾਮਣ: ਜਾਮਣ ਪੋਸ਼ਕ ਤੱਤਾਂ ਨਾਲ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਵਧੀਆ ਮਾਨਸਿਕ ਅਤੇ ਸਰੀਰਕ ਵਿਕਾਸ ‘ਚ ਸਹਾਇਤਾ ਮਿਲਦੀ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਦਹੀਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ ਬੀ6, ਬੀ12, ਪ੍ਰੋਟੀਨ, ਕੈਲਸ਼ੀਅਮ, ਗੁੱਡ ਬੈਕਟਰੀਆ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ਦੇ ਨਾਲ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ।

ਤਰਬੂਜ: ਤਰਬੂਜ ‘ਚ 90 ਪ੍ਰਤੀਸ਼ਤ ਤੱਕ ਪਾਣੀ ਹੁੰਦਾ ਹੈ। ਇਸ ਦੇ ਸੇਵਨ ਨਾਲ ਡੀਹਾਈਡਰੇਸ਼ਨ ਤੋਂ ਬਚਾਅ ਹੋਣ ਦੇ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਦੇ ਨਾਲ ਹੀ ਇਸ ਦੇ ਬੀਜਾਂ ‘ਚ ਮੈਗਨੀਸ਼ੀਅਮ ਹੋਣ ਨਾਲ ਇਸ ਨੂੰ ਬੀਜਾਂ ਦੇ ਨਾਲ ਖਾਣਾ ਲਾਭਕਾਰੀ ਹੁੰਦਾ ਹੈ।

ਨਾਰੀਅਲ ਪਾਣੀ: ਨਾਰੀਅਲ ਪਾਣੀ ‘ਚ ਵਿਟਾਮਿਨ ਸੀ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਗਰਮੀਆਂ ‘ਚ ਇਸ ਨੂੰ ਪੀਣ ਨਾਲ ਪਾਣੀ ਦੀ ਕਮੀ ਪੂਰੀ ਹੋਣ ਦੇ ਨਾਲ ਬਲੱਡ ਪ੍ਰੈਸ਼ਰ ਘੱਟ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਜ਼ਰੂਰ ਇਸ ਨੂੰ ਲੈਣਾ ਚਾਹੀਦਾ ਹੈ। ਨਿੰਬੂ ‘ਚ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਨਿੰਬੂ ਪਾਣੀ ਦਾ ਨਿਯਮਿਤ ਸੇਵਨ ਕਰਨ ਨਾਲ ਇਹ ਸਰੀਰ ‘ਚ ਫ੍ਰੀ ਰੈਡੀਕਲਸ ਨੂੰ ਖਤਮ ਕਰਕੇ ਬਲੱਡ ਪ੍ਰੈਸ਼ਰ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਸਰੀਰ ‘ਚ ਮੌਜੂਦ ਗੰਦਗੀ ਬਾਹਰ ਨਿਕਲਣ ਦੇ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ‘ਚ ਮਦਦ ਮਿਲਦੀ ਹੈ।
The post High Blood Pressure ਦੇ ਮਰੀਜ਼ ਖਾਓ ਇਹ ਚੀਜ਼ਾਂ, ਗਰਮੀਆਂ ‘ਚ ਨਹੀਂ ਹੋਵੇਗੀ ਕੋਈ ਪ੍ਰੇਸ਼ਾਨੀ appeared first on Daily Post Punjabi.
[ad_2]
Source link