ਪੰਜਾਬ

Sidhu Moosewala ਕ.ਤਲ ਕੇਸ ਦੀ ਸੁਣਵਾਈ 28 ਜੂਨ ਨੂੰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਅਦਾਲਤੀ ਕਾਰਵਾਈ ਨੂੰ ਅੱਗੇ ਵਧਾਉਣ ਲਈ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (CJM) ਨੇ ਜੇਲ੍ਹ ਪ੍ਰਸ਼ਾਸਨ ਨੂੰ 28 ਜੂਨ ਨੂੰ ਵਿਅਕਤੀਗਤ ਤੌਰ ‘ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਸੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਨਹੀਂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ

ਹੈ।

SIT ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਖ਼ਿਲਾਫ਼ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਹਨ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਵਿਚਾਲੇ ਬਦਲੇ ਦੀ ਭਾਵਨਾ ਨਾਲ ਕੀਤੇ ਗਏ ਹਨ। ਮੂਸੇਵਾਲਾ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੇ 9 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਦਾਲਤ ਵੱਲੋਂ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਨਹੀਂ ਕੀਤੇ ਗਏ ਹਨ।

ਇਸ ਮਾਮਲੇ ਵਿੱਚ ਹੁਣ ਤੱਕ ਇੱਕ ਦਿਨ ਵਿੱਚ ਛੇ ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਲਾਰੇਂਸ ਬਿਸ਼ਨੋਈ ਨੂੰ 27 ਸੁਣਵਾਈਆਂ ਵਿੱਚੋਂ ਸਿਰਫ਼ ਇੱਕ ਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੁੱਲ 31 ਮੁਲਜ਼ਮਾਂ ਵਿੱਚੋਂ ਪੁਲਿਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਪਰ ਇਨ੍ਹਾਂ ਵਿੱਚੋਂ ਦੋ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਏ ਝੜਪ ਵਿੱਚ ਮਾਰੇ ਗਏ।

ਗੋਲਡੀ ਬਰਾੜ, ਲਿਪਿਨ ਨਹਿਰਾ, ਅਨਮੋਲ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਭਤੀਜੇ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ਬੈਠੇ ਹਨ। ਜਦਕਿ ਬਾਕੀ ਦੋ ਮੁਲਜ਼ਮ ਜਗਦੀਪ ਰੂਪਾ ਅਤੇ ਮਨਪ੍ਰੀਤ ਅੰਮ੍ਰਿਤਸਰ ਦੇ ਅਟਾਰੀ ਵਿਖੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ। ਇਸ ਸਮੇਂ 25 ਮੁਲਜ਼ਮ ਜੇਲ੍ਹਾਂ ਵਿੱਚ ਬੰਦ ਹਨ। ਦਿੱਲੀ ਜੇਲ੍ਹ ਵਿੱਚ ਬੰਦ ਬਿਸ਼ਨੋਈ ਨੂੰ ਕਤਲ ਦੀ ਇਨਪੁਟ ਤੋਂ ਬਾਅਦ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਸਾਰੇ ਕੇਸ ਖਤਮ ਹੋਣ ਤੋਂ ਬਾਅਦ ਹੀ ਲਾਰੈਂਸ ਪੰਜਾਬ ਤੋਂ ਬਾਹਰ ਜਾ ਸਕੇਗਾ।